Punjabi News
ਦੀਪ ਸਿੱਧੂ ਦੀ ਪਟੀਸ਼ਨ ‘ਤੇ ਸ਼ਾਮ ਤੱਕ ਫ਼ੈਸਲਾ ਸੁਰੱਖਿਅਤ

ਨਵੀਂ ਦਿੱਲੀ: 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਸਬੰਧੀ ਗ੍ਰਿਫ਼ਤਾਰ ਦੀਪ ਸਿੱਧੂ ਨੇ ਅਦਾਲਤ ‘ਚ ਪਟੀਸ਼ਨ ਦਾਇਰ ਕਰਕੇ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਦੀਪ ਸਿੱਧੂ ਦੀ ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਅੱਜ ਸ਼ਾਮੀਂ 4 ਵਜੇ ਤੱਕ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।
ਅੱਜ ਦੀ ਸੁਣਵਾਈ ਦੌਰਾਨ ਦੀਪ ਸਿੱਧੂ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ 26 ਜਨਵਰੀ ਨੂੰ ਦੀਪ ਸਿੱਧੂ ਦੁਪਹਿਰ 12 ਵਜੇ ਤੱਕ ਮੂਰਥਲ ‘ਚ ਸੀ। ਵਕੀਲ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਦੀਪ ਸਿੱਧੂ 26 ਜਨਵਰੀ ਨੂੰ ਲਾਲ ਕਿਲ੍ਹੇ ‘ਚ ਲੋਕਾਂ ਨੂੰ ਸ਼ਾਂਤ ਕਰਨ ‘ਚ ਪੁਲਿਸ ਦੀ ਮਦਦ ਕਰ ਰਿਹਾ ਸੀ।
ਦੱਸ ਦਈਏ ਕਿ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਕੇਸਰੀ ਨਿਸ਼ਾਨ ਚੜ੍ਹਾਇਆ ਗਿਆ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਦੀਪ ਸਿੱਧੂ ਨੂੰ ਮਾਸਟਰ ਮਾਈਂਡ ਦੱਸਿਆ ਸੀ। ਸਿੱਧੂ ਇਸ ਵੇਲੇ ਜੁਡੀਸ਼ਅਲ ਰਿਮਾਂਡ ਤਹਿਤ ਜੇਲ੍ਹ ਵਿੱਚ ਬੰਦ ਹੈ।
Source link