Punjabi News
ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਕੀਤਾ ਚੱਕਾ ਜਾਮ
ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਅੱਜ ਪਟਿਆਲਾ-ਚੰਡੀਗੜ੍ਹ ਰੋਡ ਜਾਮ ਕਰ ਦਿੱਤਾ ਗਿਆ। ਵਿਦਿਆਰਥੀਆਂ ਨੇ ਸੜਕ ਉੱਪਰ ਇਹ ਧਰਨਾ ਯੂਨੀਵਰਸਿਟੀ ਦੀ ਮਾੜੀ ਵਿੱਤੀ ਹਾਲਾਤ ਕਰਕੇ ਲਾਇਆ।
ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਫੇਸ-1 ਦੀਆਂ ਟਰੈਫਿਕ ਲਾਈਟਸ ਉੱਤੇ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਇਸ ਚੱਕਾ ਜਾਮ ਵਿੱਚ ਮੁਲਾਜ਼ਮਾਂ ਤੋਂ ਇਲਾਵਾ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀਆਂ ਔਰਤਾਂ ਨੇ ਵੀ ਸ਼ਿਰਕਤ ਕੀਤੀ।
ਵਿਦਿਆਰਥੀ ਆਗੂਆਂ ਨੇ ਇਲਜ਼ਾਮ ਲਾਇਆ ਕਿ ਪੰਜਾਬ ਸਰਕਾਰ ਯੂਨੀਵਰਸਿਟੀ ਦੇ ਮਾੜੇ ਵਿੱਤੀ ਹਾਲਾਤ ਦੀ ਸਾਰ ਨਹੀਂ ਲੈ ਰਹੀ। ਉਨ੍ਹਾਂ ਮੰਗ ਕੀਤੀ ਕਿ ਚਾਲੂ ਬਜਟ ਸੈਸ਼ਨ ਦੌਰਾਨ ਪੰਜਾਬੀ ਯੂਨੀਵਰਸਿਟੀ ਦੀ ਵਿੱਤੀ ਸਾਰ ਲੈ ਕੇ ਇਸ ਦੇ ਹੋਰ ਮਸਲੇ ਵੀ ਤੁਰੰਤ ਹੱਲ ਕੀਤੇ ਜਾਣ।
Source link